ਹੁਸ਼ਿਆਰਪੁਰ, 9 ਜਨਵਰੀ: ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅੰਕੁਸ਼ ਸ਼ਰਮਾ ਨੇ ਅੱਜ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਸਵੀਪ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਨੂੰ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ’ਪੰਜਾਬ ਇਲੈਕਸ਼ਨ ਕੁਇਜ਼-2025’ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਕਿਹਾ।ਉਨ੍ਹਾਂ ਕਿਹਾ ਕਿ ਮੁਕਾਬਲੇ ਵਿਚ ਭਾਗ ਲੈਦ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਸਾਰੇ ਭਾਗੀਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਦੇ ਨਾਲ ਵੈਧ ਦਸਤਾਵੇਜ ਜਮ੍ਹਾਂ ਕਰਵਾਉਣਾ ਜ਼ਰੂਰੀ ਹੈ। ਬਿਨ੍ਹਾਂ ਵੈਧ ਦਸਤਾਵੇਜਾਂ ਦੇ ਰਜਿਸਟ੍ਰੇਸ਼ਨ ਅਸਵੀਕਾਰ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਮਤਦਾਨ ਦੇ ਮਹੱਤਵ ਦੇ ਬਾਰੇ ਵਿਚ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ (ਸੀ.ਈ.ਓ) ਪੰਜਾਬ ਵਲੋਂ ‘ਰਾਸ਼ਟਰੀ ਮਤਦਾਤਾ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇਜ਼-2025’ ਕਰਵਾਈ ਜਾ ਰਹੀ ਹੇ।
ਅੰਕੁਸ਼ ਸ਼ਰਮਾ ਨੇ ਦੱਸਿਆ ਕਿ ‘ਪੰਜਾਬ ਇਲੈਕਸ਼ਨ ਕੁਇਜ਼-2025’ ਦੇ ਤਹਿਤ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰ੍ਹਾਂ ਨਾਲ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ 17 ਜਨਵਰੀ 2025 ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਚੁਦ ਕੁਇਜ਼ ਮੁਕਾਬਲੇ 19 ਜਨਵਰੀ 2025 ਨੂੰ ਅਤੇ ਸੂਬਾ ਪੱਧਰੀ ਆਫਲਾਈਨ ਮੁਕਾਬਲੇ 24 ਜਨਵਰੀ 2025 ਨੂੰ ਆਯੋਜਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿਚ ਜੇਤੂਆਂ ਨੂੰ ਪਹਿਚਾਣ ਆਨਲਾਈਨ ਮੁਕਾਬਲੇ ਦੇ ਤਹਿਤ ਜ਼ਿਲ੍ਹਾ ਪੱਧਰ ‘ਤੇ ਕੀਤੀ ਜਾਵੇਗੀ ਤਅੇ ਅੰਤਿਮ ਆਫਲਾਈਨ ਮੁਕਾਬਲੇ 24 ਜਨਵਰੀ, 2025 ਨੂੰ ਲੁਧਿਆਣਾ ਵਿਚ 23 ਜ਼ਿਲ੍ਹਿਆਂ ਦੇ ਜੇਤੂਆਂ ਦੇ ਵਿਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਲੈਕਸ਼ਨ ਕੁਇਜ਼-2025 ਦੇ ਲਈ ਆਨਲਾਈਨ ਰਜਿਸਟ੍ਰੇਸ਼ਨ https://punjab.indiastatquiz.com/ ’ਤੇ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿਚ ਭਾਗ ਲੈਣ ਲਈ ਵੋਟਰ ਪਹਿਚਾਣ ਪੱਧਰ, ਆਧਾਰ ਕਾਰਡ ਅਤੇ ਸਕੂਲ/ਕਾਲਜ ਵਲੋਂ ਜਾਰੀ ਪਹਿਚਾਣ ਪੱਤਰ ਜਮ੍ਹਾਂ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਤੂਆਂ ਨੂੰ ਮੋਬਾਇਲ, ਲੈਪਟਾਪ ਸਹਿਤ ਕਈ ਆਕਰਸ਼ਿਤ ਇਨਾਮ ਸੀ.ਈ.ਓ ਪੰਜਾਬ ਵਲੋਂ ਦਿੱਤੇ ਜਾਣਗੇ। ਇਸ ਮੌਕੇ ਚੋਣ ਕਾਨੂੰਗੋ ਦੀਪਕ ਕੁਮਾਰ, ਹਰਪ੍ਰੀਤ ਕੌਰ, ਲਖਬੀਰ ਸਿੰਘ, ਮੇਘਾ ਮਹਿਤਾ ਵੀ ਮੌਜੂਦ ਸਨ।